Sunday 5 August 2018

151. ਕੈਦੋਂ ਦਾ ਫ਼ਰਿਆਦ ਕਰਨਾ


ਕੈਦੋਂ  ਬਾਹੁੜੀ ਤੇ ਫ਼ਰਿਆਦ ਕੂਕੇ, ਧੀਆਂ ਵਾਲਿਉ ਕਰੋ ਨਿਆਉਂ ਮੀਆਂ ।
ਮੇਰਾ ਹੱਟ ਪਸਾਰੀ ਦਾ ਲੁਟਿਆ ਨੇ, ਕੋਲ ਵੇਖਦਾ ਪਿੰਡ ਗਿਰਾਉਂ ਮੀਆਂ ।
ਮੇਰੀ ਭੰਗ ਅਫੀਮ ਤੇ ਪੋਸਤ ਲੁੜ੍ਹਿਆ, ਹੋਰ ਨਿਆਮਤਾਂ ਦੇ ਕੇਹਾ ਨਾਉਂ ਮੀਆਂ ।
ਮੇਰੀ ਤੁਸਾਂ ਦੇ ਨਾਲ ਨਾ ਸਾਂਝ ਕਾਈ, ਪਿੰਨ ਟੁਕੜੇ ਪਿੰਡ ਦੇ ਖਾਉਂ ਮੀਆਂ ।
ਤੋਤੇ ਬਾਗ਼ ਉਜਾੜਦੇ ਮੇਵਿਆਂ ਦੇ, ਅਤੇ ਫਾਹ ਲਿਆਂਵਦੇ ਕਾਉਂ ਮੀਆਂ ।
ਵਾਰਿਸ ਸ਼ਾਹ ਮੀਆਂ ਵੱਡੇ ਮਾਲ ਲੁੱਟੇ, ਕਿਹੜੇ ਕਿਹੜੇ ਦਾ ਲਵਾਂ ਨਾਉਂ ਮੀਆਂ ।

WELCOME TO HEER - WARIS SHAH